ਸਿਮਰਨ ਪ੍ਰਭੂ-ਪ੍ਰਾਪਤੀ ਦਾ ਵਸੀਲਾ ਹੈ। ਇਸ ਵਸੀਲੇ ਦਾ ਗਿਆਨ ਦੇਣ ਵਾਲਾ ਹੈ ਗੁਰੂ :
ਗੁਰ ਗਿਆਨੁ ਮਨਿ ਦ੍ਰਿੜਾਏ…॥ (ਪੰਨਾ 408)
ਗੁਰ ਬਿਨੁ ਗਿਆਨੁ ਨ ਹੋਵਈ…॥ (ਪੰਨਾ 650)
ਉਹ ਜੋ ਅਗਿਆਨ ਨੂੰ ਖਾ ਜਾਂਦਾ ਹੈ ਅਤੇ ਸਿੱਖ ਨੂੰ ਤੱਤ ਗਿਆਨ ਸਮਝਾਉਂਦਾ ਹੈ। ‘ਅਗਿਆਨ ਵਿਨਾਸ਼ਕ, ਸਤਿ ਅਤੇ ਹਿੱਤ ਉੁਪਦੇਸ਼ਟਾ ਦਾ ਨਾਓਂ ਗੁਰੂ ਹੈ।’ (ਗੁਰਮਤ ਮਾਰਤੰਡ-1, ਪੰਨਾ 273) ‘ਗੁਰੂ ਸ਼ਬਦ ਨੂੰ ਗੁ (ਹਨੇਰਾ) ਅਤੇ ਰੂ (ਚਾਨਣ) ਦੀ ਸੰਧੀ’ ਮੰਨਿਆ ਜਾਂਦਾ ਹੈ ਜਿਸ ਦਾ ਭਾਵ ਹੈ ਹਨੇਰਾ ਦੂਰ ਕਰ ਕੇ ਪ੍ਰਕਾਸ਼ ਦੇਣ ਵਾਲਾ :
ਗਿਆਨ ਅੰਜਨੁ ਗੁਰਿ ਦੀਆ ਅਗਿਆਨ ਅੰਧੇਰ ਬਿਨਾਸੁ॥ (ਪੰਨਾ 293)
ਸਿੱਖ ਉਹ ਹੈ ਜੋ ਆਪਣੀ ਅਗਿਆਨਤਾ ਦੂਰ ਕਰਵਾਉਣ ਲਈ, ਗਿਆਨ-ਪ੍ਰਾਪਤੀ ਲਈ ਗੁਰੂ ਦੀ ਸ਼ਰਨ ਵਿਚ ਜਾਂਦਾ ਹੈ ਤੇ ਗੁਰੂ ਦੇ ਵਿਚਾਰ ਅਨੁਸਾਰ ਸਿਖਿਆ ਪ੍ਰਾਪਤ ਕਰਦਾ ਹੈ :
ਸਿਖੀ ਸਿਖਿਆ ਗੁਰ ਵੀਚਾਰਿ॥ (ਪੰਨਾ 465)
‘ਧਰਮ ਦੇ ਅਨੇਕ ਰਸਤਿਆਂ ਵਿਚ ਇਕ ਸ਼੍ਰੋਮਣੀ ਰਸਤਾ ਉਹ ਹੈ, ਜੋ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਤਕ ਦਸ ਗੁਰੂ ਸਾਹਿਬਾਨ ਨੇ ਦੱਸਿਆ ਹੈ, ਇਸ ਦਾ ਨਾਉਂ ਸਿੱਖ ਧਰਮ ਹੈ।’ (ਮਹਾਨ ਕੋਸ਼, ਪੰਨਾ 192) ਸਿੱਖ ਧਰਮ ਦਾ ਮੂਲ ਹੀ ਗੁਰੂ ਅਤੇ ਸਿੱਖ ਹੈ। ਇਸੇ ਲਈ ਜਦ ਸਿੱਖ ਦੀ ਅਰਦਾਸ ਸ਼ੁਰੂ ਹੁੰਦੀ ਹੈ ਤਾਂ ਗੁਰੂ ਸਾਹਿਬਾਨ ਨੂੰ ਸ਼ਰਧਾਂਜਲੀ ਦੇਣ ਨਾਲ। ਹਰ ਸਿੱਖ ਅਰਦਾਸ ਕਰਦਾ ਹੈ,
‘ਪ੍ਰਿਥਮ ਭਗੌਤੀ ਸਿਮਰਿ ਕੈ ਗੁਰ ਨਾਨਕ ਲਈਂ ਧਿਆਇ।
ਫਿਰ ਅੰਗਦ ਗੁਰ ਤੇ ਅਮਰਦਾਸੁ ਰਾਮਦਾਸੈ ਹੋਈਂ ਸਹਾਇ।
ਅਰਜਨ ਹਰਿਗੋਬਿੰਦ ਨੋ ਸਿਮਰੌ ਸ੍ਰੀ ਹਰਿਰਾਇ।
ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੇ ਸਭਿ ਦੁਖਿ ਜਾਇ।
ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ।
ਸਭ ਥਾਈਂ ਹੋਇ ਸਹਾਇ।
ਦਸਵਾਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ!
ਸਭ ਥਾਈਂ ਹੋਇ ਸਹਾਇ।
ਦਸਾਂ ਪਾਤਸ਼ਾਹੀਆਂ ਦੀ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀਦਾਰ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ!’
ਇਹੋ ਹੈ ਸਿੱਖ ਮੁਖ-ਧਾਰਾ ਜਿਸ ਅਨੁਸਾਰ ਸਿੱਖ ਦੀ ਤਾਰੀਫ਼ ਇਹ ਹੈ ਜੋ ਇਸਤਰੀ ਜਾਂ ਪੁਰਸ਼ ਇੱਕ ਅਕਾਲ ਪੁਰਖ, ਦਸ ਗੁਰੂ ਸਾਹਿਬਾਨ (ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਤਕ), ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਸਾਹਿਬਾਨ ਦੀ ਬਾਣੀ ਤੇ ਸਿੱਖਿਆ ਅਤੇ ਦਸਮੇਸ਼ ਜੀ ਦੇ ਅੰਮ੍ਰਿਤ ਉਤੇ ਨਿਸਚਾ ਰੱਖਦਾ ਹੈ ਅਤੇ ਕਿਸੇ ਹੋਰ ਧਰਮ ਨੂੰ ਨਹੀਂ ਮੰਨਦਾ, ਉਹ ਸਿੱਖ ਹੈ। (ਸਿੱਖ ਰਹਿਤ ਮਰਯਾਦਾ, ਪੰਨਾ 3)
ਸਿੱਖ ਅਰਦਾਸ ਤੋਂ ਸਾਫ਼ ਹੋ ਜਾਂਦਾ ਹੈ ਕਿ ਸਿੱਖ ਧਰਮ ਵਿਚ ਗੁਰੂ ਦੀ ਪ੍ਰੰਪਰਾ ਸ਼ਬਦ-ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਰੂਪ ਵਿਚ ਸਥਾਈ ਰੂਪ ਵਿਚ ਸਥਾਪਿਤ ਹੋ ਗਈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜੋਤਿ ਜੋਤ ਸਮਾਉਣ ਤੋਂ ਪਹਿਲਾਂ ਸ਼ਬਦ-ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਥਾਈ ਗੁਰੂ ਸਥਾਪਤ ਕੀਤਾ।
ਸ਼ਬਦ-ਗੁਰੂ ਦਾ ਗੁਰੂ ਰੂਪ ਵਿਚ ਮਹੱਤਵ ਸਾਰੇ ਗੁਰੂ ਸਾਹਿਬਾਨ ਨੇ ਆਪ ਦਰਸਾਇਆ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦ੍ਰਿੜ੍ਹਾਇਆ ਹੈ: –
ਗੁਰ ਸਬਦਿ ਵਿਗਾਸੀ ਸਹੁ ਰਾਵਾਸੀ ਫਲੁ ਪਾਇਆ ਗੁਣਕਾਰੀ॥ (ਪੰਨਾ 689) –
ਇਹੁ ਸੰਸਾਰੁ ਬਿਖੁ ਵਤ ਅਤਿ ਭਉਜਲੁ ਗੁਰ ਸਬਦੀ ਹਰਿ ਪਾਰਿ ਲੰਘਾਈ॥ (ਪੰਨਾ 353)
ਸਬਦੇ ਰਵਿ ਰਹਿਆ ਗੁਰ ਰੂਪਿ ਮੁਰਾਰੇ॥ (ਪੰਨਾ 1112)
ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ॥ (ਪੰਨਾ 635)
ਸ੍ਰੀ ਗੁਰੂ ਅਮਰਦਾਸ ਜੀ ਨੇ ਫ਼ੁਰਮਾਇਆ ਹੈ:
ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ॥
ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ॥ (ਪੰਨਾ 920)
ਸ੍ਰੀ ਗੁਰੂ ਰਾਮਦਾਸ ਜੀ ਨੇ ਉਚਾਰਿਆ ਹੈ:
ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ
ਗੁਰਸਿਖਹੁ ਹਰਿ ਕਰਤਾ ਆਪਿ ਮੁਹਹੁ ਕਢਾਏ॥ (ਪੰਨਾ 308)
ਸ੍ਰੀ ਗੁਰੂ ਅਰਜਨ ਦੇਵ ਜੀ ਨੇ ਵੀ ਇਸ ਵਿਚਾਰ ਦੀ ਪੁਸ਼ਟੀ ਕੀਤੀ ਹੈ:
ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ॥ (ਪੰਨਾ 763)
ਭਾਈ ਗੁਰਦਾਸ ਜੀ ਨੇ ਵੀ ਇਸ ਦੀ ਹਾਮੀ ਭਰੀ ਹੈ:
ਸਬਦੁ ਗੁਰੂ ਗੁਰੁ ਜਾਣੀਐ ਗੁਰਮੁਖਿ ਹੋਇ ਸੁਰਤਿ ਧੁਨਿ ਚੇਲਾ। (ਵਾਰ 7:20)
ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ਼ਬਦ-ਗੁਰੂ ਸ੍ਰੀ ਆਦਿ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕੀਤੀ। ਸ਼ਬਦ-ਗੁਰੂ ਮੰਨਣ ਦੀ ਇੱਛਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਨੰਦ ਲਾਲ ਜੀ ਸਾਹਮਣੇ ਇਉਂ ਜ਼ਾਹਿਰ ਕੀਤੀ-
ਇਕ ਦਿਨ ਗੁਰੂ ਗੋਬਿੰਦ ਸਿੰਘ ਜੀ ਬੋਲਿਆ ਏਹੁ ਕਹਿਆ- ‘ਗੁਰਮੁਖਿ ਮੇਰਾ ਸਿੱਖ ਹੋਵੇਗਾ ਸੋ ਸ਼ਬਦ ਥੀਂ ਸਿਵਾਇ ਹੋਰ ਥਾਇ ਪ੍ਰਤੀਤ ਨਾ ਕਰਨੀ॥ (ਸਾਖੀ ਰਹਿਤ ਕੀ)
ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ॥
ਗੁਰੁ ਬਾਣੀ ਕਹੈ ਸੇਵਕੁ ਜਨ ਮਾਨੈ ਪਰਤਖਿ ਗੁਰੂ ਨਿਸਤਾਰੇ॥ (ਪੰਨਾ 982)
ਇਸ ਤੋਂ ਇਹ ਗੱਲ ਸਾਫ਼ ਹੈ ਕਿ ਸਾਰੇ ਗੁਰੂ ਸਾਹਿਬਾਨ ਸ਼ਬਦ-ਗੁਰੂ ਦੇ ਪ੍ਰਚਾਰਕ ਸਨ ।ਉਨ੍ਹਾਂ ਨੇ ਦੇਹ ਨੂੰ ਕਦੇ ਵੀ ਸ਼ਬਦ ਤੋਂ ਉੱਤਮ ਨਹੀਂ ਮੰਨਿਆ। ਇਸੇ ਲਈ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜੋਤੀ ਜੋਤਿ ਸਮਾਉਣ ਤੋਂ ਪਹਿਲਾਂ ਨਾਂਦੇੜ ਵਿਖੇ ਸੰਮਤ 1765 ਬਿਕ੍ਰਮੀ, (ਸੰਨ 1708 ਈ.) 6 ਕੱਤਕ ਸੰ. ਨਾ. 240 ਨੂੰ ਸ਼ਬਦ-ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਰੂਪ ਦਾ ਸਥਾਈ ਪਦ ਦੇ ਕੇ ਪਹਿਲੇ ਗੁਰੁ ਸਾਹਿਬਾਨ ਦੇ ਵਿਚਾਰਾਂ ਨੂੰ ਅਮਲੀ ਜਾਮਾ ਪਹਿਨਾਇਆ:
ਗ੍ਰੰਥ ਪੰਥ ਗੁਰ ਮਾਨੀਏ ਤਾਰੈ ਸਕਲ ਜਹਾਨ। (ਰਹਿਤਨਾਮਾ ਭਾਈ ਦਯਾ ਸਿੰਘ)
ਗੁਰ ਕਾ ਪਾਹੁਲ ਸਿਖ ਲੇ ਰੀਤ ਕਮਾਵਹਿ ਗ੍ਰੰਥ। (ਰਹਿਤਨਾਮਾ ਭਾਈ ਸਾਹਿਬ ਸਿੰਘ)
ਪੂਜਾ ਅਕਾਲ ਕੀ, ਪਰਚਾ ਸ਼ਬਦ ਕਾ, ਆਗਿਆ ਗ੍ਰੰਥ ਕੀ। (ਰਹਿਤਨਾਮਾ ਭਾਈ ਚਉਪਾ ਸਿੰਘ)
ਗੁਰੂ ਗ੍ਰੰਥ ਮੋਂ ਭੇਦ ਨ ਕਾਈ , ਗ੍ਰੰਥ ਹੋਇ ਤੋਂ ਨਿਕਟ ਧਰਾਈ। (ਰਹਿਤਨਾਮਾ ਭਾਈ ਦੇਸਾ ਸਿੰਘ)
ਸਭ ਸਿਖਨ ਕੋ ਹੁਕਮ ਹੈ ਗੁਰੂ ਮਾਨੀਓ ਗ੍ਰੰਥ। (ਰਹਿਤਨਾਮਾ ਭਾਈ ਪ੍ਰਹਿਲਾਦ ਸਿੰਘ)
ਗ੍ਰੰਥ ਗੁਰੂ ਮੈਂ ਨਿਹਚਾ ਧਾਰੈ। (ਭਾਈ ਕੁਇਰ ਸਿੰਘ, ਗੁਰਬਿਲਾਸ, ਪੰਨਾ 283)
ਜਿਹ ਦੇਖਨਾ ਸ੍ਰੀ ਗ੍ਰੰਥ ਦਰਸਾਇ।
ਬਾਤ ਕਰਨ ਗੁਰ ਸੇਂ ਚਹੈ ਪੜ੍ਹ ਗ੍ਰੰਥ ਮਨ ਲਾਇ। (ਗੁਰਬਿਲਾਸ ਪਾ. 6, ਪੰਨਾ 77)
ਸਬ ਸਿੱਖਨ ਕੋ ਹੁਕਮ ਹੈ ਗੁਰੂ ਮਾਨੀਓ ਗ੍ਰੰਥ।
ਗੁਰੂ ਗ੍ਰੰਥ ਕੋ ਮਾਨੀਓ ਪ੍ਰਗਟ ਗੁਰਾਂ ਕੀ ਦੇਹ।
ਜੋ ਪ੍ਰਭ ਕੋ ਮਿਲਬੋ ਚਹੇ ਖੋਜ ਸਬਦ ਮੈਂ ਲੇਹ। (ਗਿਆਨੀ ਗਿਆਨ ਸਿੰਘ, ਪੰਥ ਪ੍ਰਕਾਸ਼ ਪੰਨਾ 353)
ਲੇਖਕ ਬਾਰੇ
Education Administrator, Buisness Executive & Writer
Ex. Colonel Indian Armed Forces
Ex. Dean and Director Desh Bhagat University Panjab
1925, ਬਸੰਤ ਐਵਿਨਿਊ, ਲੁਧਿਆਣਾ। ਮੋ: 98153-66726
- ਡਾ. ਦਲਵਿੰਦਰ ਸਿੰਘ ਗਰੇਵਾਲhttps://sikharchives.org/kosh/author/%e0%a8%a1%e0%a8%be-%e0%a8%a6%e0%a8%b2%e0%a8%b5%e0%a8%bf%e0%a9%b0%e0%a8%a6%e0%a8%b0-%e0%a8%b8%e0%a8%bf%e0%a9%b0%e0%a8%98-%e0%a8%97%e0%a8%b0%e0%a9%87%e0%a8%b5%e0%a8%be%e0%a8%b2/June 1, 2008
- ਡਾ. ਦਲਵਿੰਦਰ ਸਿੰਘ ਗਰੇਵਾਲhttps://sikharchives.org/kosh/author/%e0%a8%a1%e0%a8%be-%e0%a8%a6%e0%a8%b2%e0%a8%b5%e0%a8%bf%e0%a9%b0%e0%a8%a6%e0%a8%b0-%e0%a8%b8%e0%a8%bf%e0%a9%b0%e0%a8%98-%e0%a8%97%e0%a8%b0%e0%a9%87%e0%a8%b5%e0%a8%be%e0%a8%b2/July 1, 2008
- ਡਾ. ਦਲਵਿੰਦਰ ਸਿੰਘ ਗਰੇਵਾਲhttps://sikharchives.org/kosh/author/%e0%a8%a1%e0%a8%be-%e0%a8%a6%e0%a8%b2%e0%a8%b5%e0%a8%bf%e0%a9%b0%e0%a8%a6%e0%a8%b0-%e0%a8%b8%e0%a8%bf%e0%a9%b0%e0%a8%98-%e0%a8%97%e0%a8%b0%e0%a9%87%e0%a8%b5%e0%a8%be%e0%a8%b2/March 1, 2010