editor@sikharchives.org

2022-08 – ਗੁਰਬਾਣੀ ਵਿਚਾਰ – ਭਾਦਉ ਭਰਮਿ ਭੁਲੀ

ਆਪ ਦੇ ਚਰਨ ਹੀ ਸੰਸਾਰ-ਸਾਗਰ ਤੋਂ ਪਾਰ ਲਿਜਾਣ ਵਾਲਾ ਜਹਾਜ਼ ਹਨ। ਉਹ ਇਨਸਾਨ ਜੋ ਸੱਚੇ ਰੂਹਾਨੀ ਪੱਥ-ਪ੍ਰਦਰਸ਼ਕ ਦੀ ਅਗਵਾਈ ਮੰਨ ਲੈਂਦੇ ਹਨ, ਉਹ ਭਾਦਰੋਂ ਮਹੀਨੇ ਵਰਗੇ ਨਰਕ ਵਿਚ ਨਹੀਂ ਪਾਏ ਜਾਂਦੇ
ਬੁੱਕਮਾਰਕ ਕਰੋ (0)
Please login to bookmarkClose

No account yet? Register

ਪੜਨ ਦਾ ਸਮਾਂ: 1 ਮਿੰਟ

ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ॥
ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ॥
ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ॥
ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ॥
ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ॥
ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ॥
ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ॥
ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ॥
ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ॥

(ਸ੍ਰੀ ਗੁਰੂ ਗ੍ਰੰਥ ਸਾਹਿਬ, 134) ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ‘ਬਾਰਹ ਮਾਹਾ ਮਾਂਝ’ ਦੀ ਇਸ ਪਾਵਨ ਪਉੜੀ ਦੇ ਅੰਦਰ ਭਾਦਰੋਂ ਦੇ ਮਹੀਨੇ ਦੀ ਸਖ਼ਤ ਤੇ ਮੌਸਮੀ ਮੁਸ਼ਕਲਾਂ ਵਾਲੀ ਰੁੱਤ ਨੂੰ ਪਿੱਠਭੂਮੀ ਵਿਚ ਰੱਖਦੇ ਹੋਏ ਮਨੁੱਖ-ਮਾਤਰ ਨੂੰ ਮੌਤ ਦੀ ਅਟੱਲਤਾ ਅਤੇ ਪਰਵਾਰਿਕ ਰਿਸ਼ਤਿਆਂ ਦੀ ਅਸਾਰਤਾ ਤੇ ਪਰਿਵਰਤਨਸ਼ੀਲਤਾ ਬਾਰੇ ਦੱਸਦਿਆਂ ਪ੍ਰਭੂ-ਨਾਮ ਦੇ ਮੂਲ ਤੱਤ ਨੂੰ ਜਾਣਨ ਤੇ ਪਛਾਣਨ ਵਾਸਤੇ ਪ੍ਰੇਰਨਾ ਬਖ਼ਸ਼ਿਸ਼ ਕਰਦੇ ਹਨ। ਗੁਰੂ ਜੀ ਫ਼ੁਰਮਾਉਂਦੇ ਹਨ ਕਿ ਜਿਸ ਜੀਵ ਇਸਤਰੀ ਤੋਂ ਉਸ ਦਾ ਜੀਵਨ-ਮਾਰਗ ਖੁੰਝ ਗਿਆ, ਉਸ ਦੀ ਹਾਲਤ ਉਹੀ ਹੈ ਜੋ ਭਾਦਰੋਂ ਮਹੀਨੇ ਦੇ ਭਰਮਾਊ ਗੇੜਿਆਂ ਵਿਚ ਫਸ ਜਾਣ ਵਾਲੇ ਮਨੁੱਖ ਦੀ ਹੁੰਦੀ ਹੈ। ਉਸ ਜੀਵ-ਇਸਤਰੀ ਨੇ ਪ੍ਰਭੂ-ਪਤੀ ਨੂੰ ਭੁਲਾ ਕੇ ਦੂਸਰੇ ਨਾਲ ਪਿਆਰ ਪਾ ਲਿਆ। ਫਿਰ ਜੀਵਇਸਤਰੀ ਨੇ ਭਾਵੇਂ ਲੱਖਾਂ ਹਾਰ-ਸ਼ਿੰਗਾਰ ਕੀਤੇ ਪਰ ਉਹ ਕਿਸੇ ਕੰਮ ਨਾ ਆਏ। ਹਾਰ-ਸ਼ਿੰਗਾਰ ਤਾਂ ਪ੍ਰਭੂਪਤੀ ਨੂੰ ਰਿਝਾਉਣ ਵਾਸਤੇ ਕਰਨੇ ਸਨ। ਸੂਖ਼ਮ ਰਮਜ਼ ਹੈ ਕਿ ਹਾਰ-ਸ਼ਿੰਗਾਰ ਮਨੁੱਖ-ਰੂਪੀ ਜੀਵਇਸਤਰੀ ਦੇ ਨਿਰਮਲ ਸੁੰਦਰ ਆਚਰਣਕ ਗੁਣ ਹਨ। ਪ੍ਰਭੂ ਪ੍ਰੀਤਮ ਜੀ ਗੁਣਾਂ-ਰੂਪੀ ਹਾਰ-ਸ਼ਿੰਗਾਰ ਦੁਆਰਾ ਹੀ ਪ੍ਰਸੰਨ ਹੋ ਸਕਦੇ ਹਨ। ਗੁਰੂ ਜੀ ਕਥਨ ਕਰਦੇ ਹਨ ਕਿ ਜਿਸ ਦਿਨ ਮਨੁੱਖੀ ਸਰੀਰ ਨੇ ਖ਼ਤਮ ਹੋ ਜਾਣਾ ਹੁੰਦਾ ਹੈ, ਇਨਸਾਨ ਨੂੰ ਉਸ ਵੇਲੇ ਹੀ ਇਸ ਦਾ ਪਤਾ ਚੱਲਦਾ ਹੈ। ਸਰੀਰ ’ਚੋਂ ਜੀਵ-ਆਤਮਾ ਨੂੰ ਲੈ ਜਾਣ ਵਾਲੇ ਕਿਸੇ ਨੂੰ ਥਹੁ-ਪਤਾ ਨਹੀਂ ਦੱਸਦੇ ਕਿ ਉਹ ਉਸ ਨੂੰ ਕਿੱਥੇ ਲੈ ਚੱਲੇ ਹਨ। ਵੱਧ ਤੋਂ ਵੱਧ ਮੋਹ-ਪਿਆਰ ਜਤਾਉਣ ਵਾਲੇ ਵੀ ਉਸ ਘੜੀ ਜਾਣ ਵਾਲੇ ਜੀਵ ਦਾ ਸਾਥ ਛੱਡ ਖਲੋਂਦੇ ਹਨ, ਜਿਨ੍ਹਾਂ ਨਾਲ ਉਸ ਜੀਵ ਨੇ ਬੜਾ ਮੋਹ ਲਾ ਲਿਆ ਹੁੰਦਾ ਹੈ। ਜੀਵ ਇਸ ਅੰਤਲੇ ਸਮੇਂ ਰੁਖ਼ਸਤ ਹੋਣ ਵੇਲੇ ਆਪਣੇ ਦੁਆਰਾ, ਹੱਦੋਂ ਵੱਧ ਸੰਸਾਰਿਕ ਮੋਹ ਕਰਕੇ, ਜੀਵਨ ਉਦੇਸ਼ ਪੂਰਾ ਕਰਨ ਵੱਲ ਧਿਆਨ ਨਾ ਦੇਣ ਦਾ ਦੁੱਖ ਮਨਾਉਂਦਾ ਹੈ। ਹੱਥ ਮਰੋੜਦਾ ਹੈ। ਉਸ ਦਾ ਸਾਰਾ ਸਰੀਰ ਕੰਬਦਾ ਹੈ। ਉਸ ਦਾ ਸਾਧਾਰਨ ਰੰਗ ਪਹਿਲਾਂ ਚਿੱਟੇ ਅਤੇ ਫਿਰ ਕਾਲੇ ਵਿਚ ਬਦਲ ਜਾਂਦਾ ਹੈ। ਪਰੰਤੂ ਹੁਣ ਦੁੱਖ ਮਨਾਉਣ ਨਾਲ ਕੀ ਹੋ ਸਕਦਾ ਹੈ? ਪਰਮਾਤਮਾ ਵੱਲੋਂ ਮਿਲਿਆ ਇਹ ਸਰੀਰ ਤਾਂ ਇਨਸਾਨੀ ਕਰਮਾਂ ਨੂੰ ਬੀਜਣ ਅਤੇ ਪਏ ਬੀਜ ਅਨੁਸਾਰ ਹੀ ਵੱਢੀ ਜਾ ਸਕਣ ਵਾਲੀ ਫ਼ਸਲ ਵਾਲਾ ਖੇਤ ਹੈ। ਹੇ ਨਾਨਕ ! ਜੋ ਪ੍ਰਭੂ ਦੀ ਸ਼ਰਣ ਪ੍ਰਾਪਤ ਕਰਦੇ ਹਨ। ਉਨ੍ਹਾਂ ਨੂੰ ਪ੍ਰਭੂ ਚਰਨ ਰੂਪ ਜਹਾਜ਼ (ਵਿਚ ਚੜ੍ਹਾ) ਦਿੰਦਾ ਹੈ। ਆਪ ਦੇ ਚਰਨ ਹੀ ਸੰਸਾਰ-ਸਾਗਰ ਤੋਂ ਪਾਰ ਲਿਜਾਣ ਵਾਲਾ ਜਹਾਜ਼ ਹਨ। ਉਹ ਇਨਸਾਨ ਜੋ ਸੱਚੇ ਰੂਹਾਨੀ ਪੱਥ-ਪ੍ਰਦਰਸ਼ਕ ਦੀ ਅਗਵਾਈ ਮੰਨ ਲੈਂਦੇ ਹਨ, ਉਹ ਭਾਦਰੋਂ ਮਹੀਨੇ ਵਰਗੇ ਨਰਕ ਵਿਚ ਨਹੀਂ ਪਾਏ ਜਾਂਦੇ

ਬੁੱਕਮਾਰਕ ਕਰੋ (0)
Please login to bookmarkClose

No account yet? Register

ਲੇਖਕ ਬਾਰੇ

ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ

ਅੰਮ੍ਰਿਤਸਰ, ਪੰਜਾਬ

ਬੁੱਕਮਾਰਕ ਕਰੋ (0)
Please login to bookmarkClose

No account yet? Register

ਬੇਨਤੀ

ਲਗਦਾ ਹੈ ਕਿ ਤੁਹਾਨੂੰ ਇਹ ਲੇਖ ਪਸੰਦ ਹੈ।

ਸਿਖ ਆਰਕਾਇਵਜ਼ ਤੇ ਹਜ਼ਾਰਾਂ ਹੀ ਲੇਖ ਹਨ। ਕੀ ਤੁਸੀਂ ਜਾਣਦੇ ਹੋ ਕਿ ਆਪਣੀ ਪਸੰਦ ਦੇ ਲੇਖ ਕਿਸੇ ਹੋਰ ਨਾਲ ਸ਼ੇਅਰ ਜਾਂ ਬੁਕਮਾਰਕ ਕਰਕੇ ਦੁਬਾਰਾ ਪੜੵ ਸਕਦੇ ਹੋ?

ਧੰਨਵਾਦ

ਪਾਠਕਾਂ ਵਾਸਤੇ ਅਨੇਕ ਸਹੂਲਤਾਂ ਲਈ ਮੈਂਬਰ ਬਣੋ(ਮੁਫ਼ਤ)