ਭਾਈ ਗੁਰਦਾਸ ਜੀ ਦੀਆਂ ਵਾਰਾਂ ਵਿਚ ਗੁਰੂ ਸਾਹਿਬਾਨ ਦੀਆਂ ਜੀਵਨ ਝਲਕਾਂ
ਭਾਈ ਗੁਰਦਾਸ ਜੀ ਨੇ 40 ਵਾਰਾਂ ਦੀ ਰਚਨਾ ਕੀਤੀ। ਉਨ੍ਹਾਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਲਿਖਾਰੀ ਦੇ ਰੂਪ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨ-ਕਾਰਜ ਵਿਚ ਸਹਿਯੋਗ ਦਿੱਤਾ। ਉਨ੍ਹਾਂ ਦੀਆਂ ਵਾਰਾਂ ਜਿੱਥੇ ਪਹਿਲੇ ਛੇ ਗੁਰੂ ਸਾਹਿਬਾਨ ਦੇ ਜੀਵਨ ਝਲਕਾਰੇ ਪੇਸ਼ ਕਰਦੀਆਂ ਹਨ, ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਮੁੱਖ ਵਿਸ਼ਿਆਂ ਦੀ ਵਿਆਖਿਆ ਵੀ ਕਰਦੀਆਂ ਹਨ।