ਡਾ. ਗੁਰਮੀਤ ਸਿੰਘ ਸਿੱਧੂ
ਡਾ. ਗੁਰਮੀਤ ਸਿੰਘ ਸਿੱਧੂ, ਗੁਰੂ ਗੋਬਿੰਦ ਧਰਮ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਪ੍ਰੋਫੈਸਰ ਅਤੇ ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਵੱਲੋਂ ਸਥਾਪਿਤ ਗੁਰੂ ਗੋਬਿੰਦ ਸਿੰਘ ਚੇਅਰ, ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ ਹਨ। ਆਪ ਨੂੰ ਪੰਜਾਬ ਸਰਕਾਰ ਵੱਲੋਂ 2017 ਵਿੱਚ ਸਾਹਿਤ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਆਪ ਵੱਲੋਂ ਧਰਮ ਦੇ ਵਿਸ਼ੇ ਨਾਲ ਸੰਬੰਧਤ ਪੰਜਾਬੀ ਅਤੇ ਅੰਗਰੇਜ਼ੀ ਵਿੱਚ ਇੱਕ ਦਰਜਨ ਦੇ ਕਰੀਬ ਪੁਸਤਕਾਂ ਲਿਖੀਆਂ ਗਈਆਂ ਹਨ। ਆਪ ਦੀਆਂ ਪ੍ਰਮੁੱਖ ਪੁਸਤਕਾਂ - ਸਤਿਗੁਰ ਨਾਨਕ ਜੀਵਨ ਅਤੇ ਅਨੁਭਵ, ਧਰਮ : ਆਧੁਨਿਕ ਅਤੇ ਉਤਰ-ਆਧੁਨਿਕ ਸਿਧਾਂਤ, ਬ੍ਰਾਹਮਣਵਾਦ ਤੋਂ ਹਿੰਦੂਵਾਦ : ਵਰਨ, ਜਾਤ ਧਰਮ ਅਤੇ ਰਾਸ਼ਟਰਵਾਦ, ਸਿੱਖੀ ਅਤੇ ਸਿੱਖਾਂ ਦਾ ਭਵਿੱਖ, Beyond Otherness: Sikhism, New Mystical Experience And Interfaith Dialogue, The Meaning of Life: Interfaith Understanding And Buddhism ਆਦਿ ਹਨ। ਆਪ ਵੱਲੋਂ ਲਿਖੇ ਅਨੇਕਾਂ ਖੋਜ ਭਰਪੂਰ ਖੋਜ-ਪੱਤਰ ਵੀ ਵੱਖ-ਵੱਖ ਅਖਬਾਰਾਂ ਅਤੇ ਰਸਾਲਿਆਂ ਵਿੱਚ ਮਿਲਦੇ ਰਹਿੰਦੇ ਹਨ।
ਸਾਰੇ ਲੇਖ